ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਾਕੇ ਤੇ ਆਤਿਸ਼ਬਾਜੀ ਚਲਾਉਣ ’ਤੇ ਲਾਈ ਪਾਬੰਦੀ

ਅੰਮ੍ਰਿਤਸਰ, 8 ਮਈ, (ਰੇਸ਼ਮ ਸਿੰਘ)- ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਵਲੋਂ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਬੀ.ਐਨ.ਐਸ.ਐਸ. ਦੀ ਧਾਰਾ 163 ਅਧੀਨ, ਅੰਮ੍ਰਿਤਸਰ ਦੇ ਅਧਿਕਾਰ ਖੇਤਰ ਅਧੀਨ ਵਿਆਹਾਂ, ਜਸ਼ਨ ਸਮਾਗਮਾਂ ਅਤੇ ਧਾਰਮਿਕ ਤਿਉਹਾਰਾਂ ਦੌਰਾਨ ਵਿਅਕਤੀਆਂ ਵਲੋਂ ਬੰਬ, ਹਵਾਈ ਪਟਾਕੇ ਅਤੇ ਚੀਨੀ ਪਟਾਕਿਆਂ ਵਰਗੇ ਪਟਾਕਿਆਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।