ਨਸ਼ਾ ਤਸਕਰਾਂ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 2 ਇਮਾਰਤਾਂ ’ਤੇ ਚੱਲਿਆ ਪੀਲਾ ਪੰਜਾ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਦੀ ਦੇਖ ਰੇਖ ਵਿਚ ਨਸ਼ਾ ਤਸਕਰਾਂ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 2 ਇਮਾਰਤਾਂ ਨੂੰ ਗਿੱਦੜਬਾਹਾ ਵਿਖੇ ਅੱਜ ਢਾਹ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।