ਲੁਧਿਆਣਾ 'ਚ ਸਕੂਲ ਦੋ ਦਿਨਾਂ ਲਈ ਰਹਿਣਗੇ ਬੰਦ - ਡਿਪਟੀ ਕਮਿਸ਼ਨਰ

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਭਰ ਦੇ ਸਕੂਲ 9 ਅਤੇ 10 ਮਈ ਲਈ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੌਜੂਦਾ ਹਾਲਾਤ ਨੂੰ ਵੇਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।