ਅਫਵਾਹਾਂ ਨੂੰ ਰੋਕਣ ਲਈ ਜ਼ਿਲ੍ਹਾ ਸੰਗਰੂਰ 'ਚ ਕੰਟਰੋਲ ਰੂਮ ਸਥਾਪਤ
ਸੰਗਰੂਰ, 8 ਮਈ (ਧੀਰਜ ਪਸ਼ੋਰੀਆ )-ਸੰਗਰੂਰ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ ਆਮ ਪਬਲਿਕ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਕੋਲੋਂ ਲੈਣ ਜਾਂ ਦੇਣ ਲਈ ਅਤੇ ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਦੀ ਸਹੂਲਤ ਲਈ ਦਫਤਰ ਡਿਪਟੀ ਕਮਿਸ਼ਨਰ, ਸੰਗਰੂਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 01672-234128 ਹੈ। ਇਹ 24x7 ਚੱਲੇਗਾ। ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਫਤਰ ਵਿਖੇ ਵੀ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਨੰਬਰ 80545-45100 ਅਤੇ 80545-45200 ਹਨ