JALANDHAR WEATHER

ਰਵਨੀਤ ਬਿੱਟੂ BBMB ਦੇ ਚੇਅਰਮੈਨ ਨੂੰ ਬੰਧਕ ਬਣਾਉਣ 'ਤੇ ਭੜਕੇ

ਨਵੀਂ ਦਿੱਲੀ, 8 ਮਈ-ਕੇਂਦਰੀ ਰੇਲ ਅਤੇ ਖਾਦ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਸਰਕਾਰੀ ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਤੋਂ ਰੋਕਣ ਦੇ ਦੋਸ਼ਾਂ ਹੇਠ ਐਫ.ਆਈ.ਆਰ. ਦਰਜ ਕਰਨ ਅਤੇ ਉਨ੍ਹਾਂ ਉੱਤੇ ਦਰੋਹ ਦੇ ਦੋਸ਼ ਲਗਾਉਣ ਦੀ ਮੰਗ ਕੀਤੀ ਹੈ। ਬਿੱਟੂ ਨੇ ਦੱਸਿਆ ਕਿ ਅੱਜ ਪੰਜਾਬ ਦੇ ਨੰਗਲ 'ਚ ਜਦੋਂ ਬੀ.ਬੀ.ਐਮ.ਬੀ. ਦੇ ਚੇਅਰਮੈਨ ਸਰਕਾਰੀ ਦੌਰੇ 'ਤੇ ਸਨ, ਉਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਇਕ ਕਮਰੇ 'ਚ ਬੰਦ ਕਰ ਦਿੱਤਾ ਗਿਆ। ਸਖ਼ਤ ਬਿਆਨ ਜਾਰੀ ਕਰਦਿਆਂ ਬਿੱਟੂ ਨੇ ਮੁੱਖ ਮੰਤਰੀ ਮਾਨ ਅਤੇ ਮੰਤਰੀ ਬੈਂਸ 'ਤੇ ਇਸ ਮੁਕੜੇ ਸਮੇਂ 'ਚ "ਘਿਨਾਉਣੀ ਰਾਜਨੀਤੀ" ਕਰਨ ਦਾ ਦੋਸ਼ ਲਾਇਆ, ਜਦੋਂ ਦੇਸ਼ ਪਾਕਿਸਤਾਨ ਨਾਲ ਜੰਗ ਵਰਗੀ ਸਥਿਤੀ 'ਚ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨ ਬੀ.ਬੀ.ਐਮ.ਬੀ. ਦੇ ਸਕੱਤਰ ਨਾਲ ਸਾਥ ਸਰਕਟ ਹਾਊਸ 'ਚ ਬੈਠੇ ਸਨ, ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਉਨ੍ਹਾਂ ਨੂੰ ਕਮਰੇ 'ਚ ਬੰਦ ਕਰ ਦਿੱਤਾ। ਉਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੀ ਉਥੇ ਪਹੁੰਚੇ ਅਤੇ ਉਸ ਭੀੜ ਦਾ ਸਮਰਥਨ ਕੀਤਾ। ਬਾਅਦ ਵਿਚ ਪੁਲਿਸ ਨੇ ਕੇਂਦਰ ਸਰਕਾਰ ਦੇ ਧਿਆਨ ਵਿਚ ਆਉਣ 'ਤੇ ਉਨ੍ਹਾਂ ਨੂੰ ਬਚਾਇਆ। ਬਿੱਟੂ ਨੇ ਮੰਗ ਕੀਤੀ ਕਿ ਦਰੋਹ ਦੀਆਂ ਧਾਰਾਵਾਂ ਹੇਠ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਪੰਜਾਬ ਪੁਲਿਸ ਨੂੰ "ਪੰਜਾਬ ਸਰਕਾਰ ਦੇ ਗੈਰ-ਕਾਨੂੰਨੀ ਹੁਕਮਾਂ" ਦੀ ਪਾਲਣਾ ਨਾ ਕਰਨ ਦੀ ਚਿਤਾਵਨੀ ਦਿੱਤੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ