JALANDHAR WEATHER

ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਕ ਮਹੀਨੇ ਦੀ ਤਨਖ਼ਾਹ ਰਾਸ਼ਟਰੀ ਰੱਖਿਆ ਫੰਡ ਵਿਚ ਭੇਂਟ

ਚੰਡੀਗੜ੍ਹ, 8 ਮਈ-ਗੁਰਦਾਸਪੁਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਸ਼ ਵਿੱਚ ਮੌਜੂਦਾ ਸਮੇਂ ਪੈਦਾ ਹੋਈ ਸਥਿਤੀ ਅਤੇ ਸਰਹੱਦ ਉੱਤੇ ਤਣਾਅ ਦੇ ਚੱਲਦਿਆਂ ਪਾਰਲੀਮੈਂਟ ਮੈਂਬਰ ਦੀ ਇੱਕ ਮਹੀਨੇ ਦੀ ਤਨਖ਼ਾਹ ਰੱਖਿਆ ਸੈਨਾਵਾਂ ਲਈ ਰਾਸ਼ਟਰੀ ਰੱਖਿਆ ਫੰਡ ਵਿੱਚ ਭੇਂਟ ਕਰਨ ਦਾ ਫੈਸਲਾ ਕੀਤਾ। ਇਹ ਤਨਖਾਹ 1.24 ਲੱਖ ਰੁਪਏ ਬਣਦੀ ਹੈ। ਬਾਰਡਰ ਦੇ ਹਲਕੇ ਦੀ ਨੁਮਾਇੰਦਗੀ ਕਰਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਹਿਲਗਾਮ ਵਿਖੇ ਹੋਏ ਅਤਿਵਾਦੀ ਹਮਲੇ ਨਾਲ ਪੂਰੇ ਦੇਸ਼ ਵਿੱਚ ਰੋਸ ਦੀ ਲਹਿਰ ਸੀ ਜਿਸ ਦਾ ਬਦਲਾ ਸਾਡੀਆਂ ਰੱਖਿਆ ਸੈਨਾਵਾਂ ਨੇ ਆਪ੍ਰੇਸ਼ਨ ਸੰਧੂਰ ਰਾਹੀਂ ਲਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਹੱਦ ਉੱਪਰ ਬਣੀ ਸਥਿਤੀ ਦੇ ਮੱਦੇਨਜ਼ਰ ਸਾਡੀਆਂ ਰੱਖਿਆ ਸੈਨਾਵਾਂ ਮੁਸਤੈਦੀ ਨਾਲ ਪਹਿਰਾ ਦੇ ਰਹੀਆਂ ਹਨ ਅਤੇ ਪਾਕਿਸਤਾਨ ਦੇ ਹਰ ਹਮਲੇ ਦਾ ਮੂੰਹ ਤੋੜ ਜਵਾਬ ਦੇ ਰਹੀਆਂ ਹਨ। ਸ. ਰੰਧਾਵਾ ਨੇ ਦੇਸ਼ ਵਾਸੀਆਂ ਨੂੰ ਦੇਸ਼ ਦੀ ਫੌਜ ਦਾ ਮਾਣ ਵਧਾਉਣ ਲਈ ਕੁਝ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਜਦੋਂ ਸਾਡੇ ਸੈਨਿਕ ਸਾਡੀ ਰੱਖਿਆ ਕਰ ਰਹੇ ਹੁੰਦੇ ਹਨ ਤਾਂ ਅਸੀਂ ਸ਼ਾਂਤੀ ਨਾਲ ਸੌਂ ਸਕਦੇ ਹਾਂ। ਮੈਨੂੰ ਉਮੀਦ ਹੈ ਕਿ ਸਾਰੇ ਲੋਕ ਇਸ ਵਿੱਚ ਸਹਿਯੋਗ ਅਤੇ ਯੋਗਦਾਨ ਪਾਓਗੇ। ਲੋਕ ਸਭਾ ਮੈਂਬਰ ਨੇ ਕਿਹਾ ਕਿ ਇਸ ਵੇਲੇ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸਾਰੇ ਦੇਸ਼ ਵਾਸੀ ਆਪਣੇ ਸੈਨਿਕਾਂ ਦੇ ਨਾਲ ਖੜ੍ਹੇ ਹੋਈਏ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਉਹ ਆਪਣੇ ਸੈਨਿਕਾਂ ਦੇ ਨਾਲ ਖੜ੍ਹੇ ਹਨ ਅਤੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਰੱਖਿਆ ਸੈਨਾਵਾਂ ਲਈ ਭੇਂਟ ਕਰਦੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ