ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੱਲ੍ਹ ਸਰਬੱਤ ਦੇ ਭਲੇ ਦੀ ਹੋਵੇਗੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ, 8 ਮਈ (ਜੇ. ਐਸ. ਨਿੱਕੂਵਾਲ)-ਦੇਸ਼ ਦੇ ਮੌਜੂਦਾ ਹਾਲਾਤ ਅਤੇ ਜੰਗ ਦੀ ਸਥਿਤੀ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 9 ਮਈ ਨੂੰ ਸਵੇਰੇ 8 ਵਜੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ, ਜਿਸ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ਉਤੇ ਸ਼ਾਮਿਲ ਹੋਣਗੇ। ਗਿਆਨੀ ਗੜਗੱਜ ਨੇ ਕਿਹਾ ਕਿ ਕੋਈ ਵੀ ਜੰਗ ਮਨੁੱਖਤਾ ਲਈ ਘਾਤਕ ਹੈ। ਜੇਕਰ ਇਹ ਜੰਗ ਲੱਗਦੀ ਹੈ ਤਾਂ ਸਭ ਤੋਂ ਵੱਡਾ ਨੁਕਸਾਨ ਪੰਜਾਬ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਨਗੇ ਕਿ ਸਰਬੱਤ ਦਾ ਭਲਾ ਹੋਵੇ ਅਤੇ ਦੇਸ਼ ਅੰਦਰ ਜੰਗ ਵਰਗੀ ਸਥਿਤੀ ਪੈਦਾ ਨਾ ਹੋਵੇ।