ਪੰਜਾਬ ਦੇ ਕਈ ਇਲਾਕਿਆਂ 'ਚ ਡਰੋਨ ਤੇ ਮਿਜ਼ਾਈਲਾਂ ਨਾਲ ਹਮਲੇ ਦੀ ਕੋਸ਼ਿਸ਼, ਕੀਤਾ ਨਾਕਾਮ
ਚੰਡੀਗੜ੍ਹ, 8 ਮਈ-ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ ਸਮੇਤ ਚੰਡੀਗੜ੍ਹ, ਨਾਲ, ਫਲੋਦੀ, ਉਤਰਲਾਈ,ਅਵੰਤੀਪੁਰਾ, ਸ਼੍ਰੀਨਗਰ, ਜੰਮੂ ਅਤੇ ਭੁਜ ਸਮੇਤ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਫੌਜੀ ਟਿਕਾਣਿਆਂ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ।