ਸ਼ਾਹਕੋਟ ਵਿਚ ਵੀ ਬਲੈਕ ਆਊਟ
ਸ਼ਾਹਕੋਟ, 8 ਮਈ (ਬਾਂਸਲ)- ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸ਼ਾਹਕੋਟ ਖੇਤਰ ਵਿਚ ਵੀ ਬਲੈਕ ਆਊਟ ਕੀਤਾ ਗਿਆ ਹੈ। ਇਸ ਸਬੰਧੀ ਸ਼ਾਹਕੋਟ ਦੇ ਐਸ.ਡੀ.ਐਮ. ਸ਼੍ਰੀਮਤੀ ਸ਼ੁਭੀ ਆਂਗਰਾ ਨੇ ਕਿਹਾ ਕਿ ਪ੍ਰਸ਼ਾਸਨ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕਿਸੇ ਵੀ ਹੁਕਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਇਸ ਸਬੰਧੀ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।