ਅਗਲੇ 3 ਦਿਨਾਂ ਲਈ ਪੰਜਾਬ ਦੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ -ਸਿੱਖਿਆ ਮੰਤਰੀ ਹਰਜੋਤ ਬੈਂਸ

ਚੰਡੀਗੜ੍ਹ , 8 ਮਈ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਇੰਸਟਾਗ੍ਰਾਮ ਪੇਜ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਅਗਲੇ 3 ਦਿਨ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।