ਜ਼ਿਲ੍ਹਾ ਮਲੇਰਕੋਟਲਾ 'ਚ ਬਲੈਕ ਆਊਟ-ਡੀ.ਸੀ. ਤਿੜਕੇ

ਮਲੇਰਕੋਟਲਾ, 8 ਮਈ (ਮੁਹੰਮਦ ਹਨੀਫ਼ ਥਿੰਦ)-ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਵਿਰਾਜ ਸ਼ਿਆਮ ਕਰਨ ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ ਵਿਚ ਬਲੈਕ ਆਊਟ ਹੋਣ ਜਾ ਰਿਹਾ ਹੈ, ਕਿਰਪਾ ਕਰਕੇ ਸਹਿਯੋਗ ਦਿਓ। ਸਾਰੀਆਂ ਲਾਈਟਾਂ, ਸੀ.ਸੀ.ਟੀ.ਵੀ. ਕੈਮਰੇ ਦੀਆਂ ਲਾਈਟਾਂ, ਸੋਲਰ ਲਾਈਟਾਂ ਅਤੇ ਹੋਰ ਸਭ ਲਾਈਟਾਂ ਬੰਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪਰੰਤੂ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਹੰਗਾਮੀ ਹਾਲਾਤ ਵਿਚ ਮਲੇਰਕੋਟਲਾ ਦੇ ਕੰਟਰੋਲ ਰੂਮ ਨੰਬਰ 01675-252003 ਨਾਲ ਸੰਪਰਕ ਕੀਤਾ ਜਾ ਸਕਦਾ ਹੈ।