JALANDHAR WEATHER

ਅਕਾਸਾ ਏਅਰ ਨੇ ਯਾਤਰਾ ਐਡਵਾਇਜ਼ਰੀ ਕੀਤੀ ਜਾਰੀ

ਨਵੀਂ ਦਿੱਲੀ ,9 ਮਈ - ਅਕਾਸਾ ਏਅਰ ਨੇ ਯਾਤਰਾ ਐਡਵਾਇਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਭਰ ਦੇ ਸਾਰੇ ਹਵਾਈ ਅੱਡਿਆਂ 'ਤੇ ਵਵਧੀ ਸੁਰੱਖਿਆ ਕਾਰਨ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਤੁਸੀਂ ਰਵਾਨਗੀ ਤੋਂ ਘੱਟੋ-ਘੱਟ 3 ਘੰਟੇ ਪਹਿਲਾਂ ਹਵਾਈ ਅੱਡੇ 'ਤੇ ਪਹੁੰਚੋ, ਤਾਂ ਜੋ ਇਕ ਨਿਰਵਿਘਨ ਚੈੱਕ-ਇਨ ਅਤੇ ਬੋਰਡਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਕਿਰਪਾ ਕਰਕੇ ਯਕੀਨੀ ਬਣਾਓ ਕਿ ਤੁਸੀਂ ਹਵਾਈ ਅੱਡੇ 'ਤੇ ਦਾਖ਼ਲੇ ਲਈ ਵੈਧ ਸਰਕਾਰ ਦੁਆਰਾ ਪ੍ਰਵਾਨਿਤ ਫੋਟੋ ਪਛਾਣ ਦਸਤਾਵੇਜ਼ ਆਪਣੇ ਨਾਲ ਰੱਖੋ। ਤੁਹਾਡੇ ਚੈੱਕ-ਇਨ ਸਮਾਨ ਤੋਂ ਇਲਾਵਾ, 7 ਕਿਲੋਗ੍ਰਾਮ ਤੱਕ ਵਜ਼ਨ ਵਾਲਾ ਸਿਰਫ਼ ਇਕ ਹੈਂਡਬੈਗ ਰੱਖਣ ਦੀ ਇਜਾਜ਼ਤ ਹੋਵੇਗੀ। ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਸਾਰੇ ਯਾਤਰੀਆਂ ਨੂੰ ਬੋਰਡਿੰਗ ਤੋਂ ਪਹਿਲਾਂ ਸੈਕੰਡਰੀ ਸੁਰੱਖਿਆ ਜਾਂਚਾਂ ਵਿਚੋਂ ਲੰਘਣਾ ਪਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ