ਦਿੱਲੀ ਹਵਾਈ ਅੱਡੇ ਨੇ ਯਾਤਰਾ ਐਡਵਾਈਜ਼ਰੀ ਕੀਤੀ ਜਾਰੀ

ਨਵੀਂ ਦਿੱਲੀ ,9 ਮਈ - ਦਿੱਲੀ ਹਵਾਈ ਅੱਡੇ ਨੇ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ। ਬਦਲਦੇ ਹਵਾਈ ਖੇਤਰ ਦੇ ਹਾਲਾਤ ਅਤੇ ਵਧੀ ਹੋਈ ਸੁਰੱਖਿਆ ਕਾਰਨ ਕੁਝ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਵੀਨਤਮ ਅਪਡੇਟਸ ਲਈ ਆਪਣੀ ਏਅਰਲਾਈਨ ਨਾਲ ਸੰਪਰਕ ਕਰਨ।