ਘੱਟੋ-ਘੱਟ 100 ਅੱਤਵਾਦੀ ਮਾਰੇ ਗਏ: ਸਰਬ-ਪਾਰਟੀ ਮੀਟਿੰਗ ਵਿਚ ਰਾਜਨਾਥ

ਨਵੀਂ ਦਿੱਲੀ ,9 ਮਈ - ਆਪ੍ਰੇਸ਼ਨ ਸੰਧੂਰ ਦੇ ਹਿੱਸੇ ਵਜੋਂ ਭਾਰਤੀ ਫ਼ੌਜ ਵਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿਚ ਨੌਂ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਉਣ ਤੋਂ ਇਕ ਦਿਨ ਬਾਅਦ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜਨੀਤਿਕ ਪਾਰਟੀਆਂ ਨੂੰ ਸੂਚਿਤ ਕੀਤਾ ਕਿ ਇਨ੍ਹਾਂ ਹਮਲਿਆਂ ਵਿਚ ਘੱਟੋ-ਘੱਟ 100 ਅੱਤਵਾਦੀ ਅਤੇ ਉਨ੍ਹਾਂ ਦੇ ਸਹਿਯੋਗੀ ਮਾਰੇ ਗਏ ਹਨ। ਇੱਥੇ ਸੰਸਦ ਭਵਨ ਕੰਪਲੈਕਸ ਵਿਚ ਇਕ ਸਰਬ-ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਇਹ ਕਿਹਾ ਹੈ ।