ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਕੌਹਰੀਆਂ, (ਸੰਗਰੂਰ), 9 ਮਈ (ਸੁਨੀਲ ਕੁਮਾਰ ਗਰਗ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਕੌਹਰੀਆਂ ਵਿਖੇ ਸੁਖਵਿੰਦਰ ਸਿੰਘ ਪੁੱਤਰ ਹਰਚਰਨ ਸਿੰਘ ਉਮਰ 22 ਸਾਲ ਵਾਸੀ ਕੌਹਰੀਆਂ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕੋਲ 6 ਵਿਘੇ ਜ਼ਮੀਨ ਸੀ ਅਤੇ ਬੇਰੁਜ਼ਗਾਰ ਸੀ ਤੇ ਘਰ ਦੀ ਆਰਥਿਕ ਸਥਿਤੀ ਦੇ ਚਲਦਿਆਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਦੇ ਪਿਤਾ ਦੀ ਮੌਤ ਪਹਿਲਾਂ ਐਕਸੀਡੈਂਟ ਵਿਚ ਹੋ ਚੁੱਕੀ ਹੈ। ਇਸ ਸੰਬੰਧੀ ਥਾਣਾ ਛਾਜਲੀ ਦੇ ਐਸ. ਐਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ 174 ਦੀ ਕਾਰਵਾਈ ਕਰਕੇ ਮ੍ਰਿਤਕ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।