ਅਮਿਤ ਸ਼ਾਹ ਨੇ ਕੀਤੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਨਵੀਂ ਦਿੱਲੀ, 9 ਮਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਕਿ ਸਰਹੱਦ ਅਤੇ ਹਵਾਈ ਅੱਡਿਆਂ ’ਤੇ ਸੁਰੱਖਿਆ ਦੀ ਸਮੀਖਿਆ ਕਰਨ ਲਈ ਬੀ.ਐਸ.ਐਫ਼., ਸੀ.ਆਈ.ਐਸ.ਐਫ਼., ਗ੍ਰਹਿ ਸਕੱਤਰ, ਆਈ.ਬੀ. ਦੇ ਡਾਇਰੈਕਟਰ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।