ਕਿਸਾਨਾਂ ਨੂੰ ਪੁਲਿਸ ਨੇ ਧਮੋਟ ਮੰਡੀ 'ਚ ਰੋਕਿਆ

ਪਾਇਲ, 9 ਮਈ (ਨਿਜ਼ਾਮਪੁਰ, ਰਜਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਨੂੰ ਅੱਜ ਪਾਇਲ ਪੁਲਿਸ ਨੇ ਅੱਗੇ ਵਧਣ ਤੋਂ ਰੋਕਣ ਲਈ ਦਾਣਾ ਮੰਡੀ ਧਮੋਟ ਵਿੱਚ ਹੀ ਵੱਡੇ ਕਾਫਲੇ ਨੂੰ ਰੋਕ ਲਿਆ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਦਿਨੀ ਸਾਡੇ ਆਗੂਆਂ ਨੂੰ ਸਰਕਾਰ ਦਾ ਵਿਰੋਧ ਕਰਨ ਦੇ ਕਾਰਨ ਗਿਰਫਤਾਰ ਕੀਤਾ ਗਿਆ ਸੀ ਜਿਨਾਂ ਨੂੰ ਰਿਹਾ ਕਰਵਾਉਣ ਲਈ ਅਸੀਂ ਅੱਜ ਉਸ ਪ੍ਰਦਰਸ਼ਨ ਕਰਨਾ ਸੀ ਅਤੇ ਪੰਜਾਬ ਪੁਲਿਸ ਵੱਲੋਂ ਜ਼ਬਰਦਸਤੀ ਸਾਨੂੰ ਰਸਤੇ ਵਿੱਚ ਹੀ ਰੋਕ ਲਿਆ।