JALANDHAR WEATHER

ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਕੰਟਰੋਲ ਰੂਮ ਸਥਾਪਤ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਵਰਤਮਾਨ ਹਲਾਤਾਂ ਦੇ ਮੱਦੇਨਜਰ ਇਕ 24 ਘੰਟੇ ਚੱਲਣ ਵਾਲਾ ਕੰਟਰੌਲ ਰੂਮ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਵਧੀਕ ਜ਼ਿਲ਼੍ਹਾ ਮੈਜਿਸਟ੍ਰੇਟ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੰਬਰ 01633-260341 ਹੈ। ਜ਼ਿਲ੍ਹਾ ਵਾਸੀ ਕਿਸੇ ਕਿਸਮ ਦੀ ਸੂਚਨਾ ਦੇਣ ਜਾਂ ਜਾਣਕਾਰੀ ਲਈ ਇਸ ਨੰਬਰ ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪ੍ਰਕਾਰ ਦੀ ਅਫਵਾਹ ਤੋਂ ਬਚਿਆ ਜਾਵੇ ਅਤੇ ਅਫਵਾਹ ਫੈਲਾਉਣ ਵਾਲੇ ਸੁਨੇਹੇ ਫੇਸਬੁੱਕ, ਵਟਸਅੱਪ, ਰੀਲਾਂ ਆਦਿ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ