JALANDHAR WEATHER

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੰਗਤ ਦੀ ਆਮਦ ਘਟੀ

ਸ੍ਰੀ ਅਨੰਦਪੁਰ ਸਾਹਿਬ, 9 ਮਈ (ਜੇ.ਐਸ. ਨਿੱਕੂਵਾਲ)-ਦੇਸ਼ ਅੰਦਰ ਬਣੇ ਜੰਗ ਵਰਗੇ ਹਾਲਾਤ ਤੋਂ ਬਾਅਦ ਖਾਲਸਾ ਪੰਥ ਦੀ ਜਨਮਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੀ ਆਮਦ ਬਿਲਕੁਲ ਹੀ ਘੱਟ ਗਈ ਹੈ। ਦੱਸਣਯੋਗ ਹੈ ਕਿ ਦੂਜਾ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਹੋਣ ਉਤੇ ਇਨ੍ਹਾਂ ਦਿਨਾਂ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਦੀ ਸੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਵਿਚ ਹਮੇਸ਼ਾ ਸੰਗਤਾਂ ਦੀ ਭਰਮਾਰ ਲੱਗੀ ਰਹਿੰਦੀ ਸੀ। ਇਥੇ ਹੀ ਬਸ ਨਹੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਾਲ-ਨਾਲ ਵਿਰਾਸਤ-ਏ-ਖਾਲਸਾ ਅਤੇ ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਰਸਤੇ ਤੋਂ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਦੇ ਦਰਬਾਰ ਨੂੰ ਜਾਣ ਵਾਲੀ ਸੰਗਤ ਵੀ ਬਹੁਤ ਘੱਟ ਸੀ। ਕੋਲਾਂ ਵਾਲਾ ਟੋਬਾ ਸੜਕ ਉਤੇ ਵੀ ਸੁਨਸਾਨ ਹੀ ਨਜ਼ਰ ਆ ਰਹੀ ਸੀ। ਇਸ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਕਿਹਾ ਕਿ ਸੰਗਤ ਚਾਹੇ ਘੱਟ ਹੈ ਪਰ ਡਰਨ ਦੀ ਲੋੜ ਨਹੀਂ, ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਹਰੇਕ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਉਹ ਅਪੀਲ ਕਰਦੇ ਹਨ ਕਿ ਸੰਗਤਾਂ ਹੁੰਮ-ਹੁਮਾ ਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਣ। ਉਨ੍ਹਾਂ ਨਾਲ ਹੀ ਜਾਣਕਾਰੀ ਦਿੰਦਿਆਂ ਕਿਹਾ ਕਿ ਤਣਾਅ ਵਾਲੀ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਵਲੋਂ ਰਿਹਾਇਸ਼ਾਂ, ਡਾਕਟਰੀ ਸਹੂਲਤਾਂ ਅਤੇ ਲੰਗਰ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ