ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੂੰ ਪਟਿਆਲਾ ਹਾਊਸ ਕੋਰਟ 'ਚ ਕੀਤਾ ਪੇਸ਼

ਨਵੀਂ ਦਿੱਲੀ, 9 ਮਈ-26/11 ਦੇ ਮੁੰਬਈ ਹਮਲਿਆਂ ਦੇ ਕਥਿਤ ਮਾਸਟਰਮਾਈਂਡ ਅਤੇ ਦੋਸ਼ੀ ਤਹੱਵੁਰ ਰਾਣਾ ਨੂੰ ਅੱਜ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ 6 ਜੂਨ, 2025 ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਰਾਣਾ ਨੂੰ ਹਾਲ ਹੀ ਵਿਚ ਅਮਰੀਕਾ ਤੋਂ ਭਾਰਤ ਹਵਾਲਗੀ ਕੀਤੀ ਗਈ ਸੀ।