ਜਮ੍ਹਾਂਖੋਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਡਿਪਟੀ ਕਮਿਸ਼ਨਰ

ਮਲੇਰਕੋਟਲਾ, 9 ਮਈ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਮੌਜੂਦਾ ਹਾਲਾਤਾਂ ਨੂੰ ਭਾਂਪਦਿਆਂ ਲੋਕਾਂ ਨੂੰ ਤਹੱਮੁਲ, ਸਮਝਦਾਰੀ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀ ਘਬਰਾਹਟ ਜਾਂ ਅਫਵਾਹਾਂ 'ਚ ਆ ਕੇ ਕੰਮ ਨਾ ਲਿਆ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਸੂਚਿਤ, ਤੱਤਪਰ ਅਤੇ ਸੁਚੇਤ ਹੈ ਅਤੇ ਹਾਲਾਤ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਮ੍ਹਾਂਖੋਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ।