ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਬੱਦਲਵਾਈ ਮਗਰੋਂ ਬਾਰਿਸ਼

ਸ੍ਰੀ ਮੁਕਤਸਰ ਸਾਹਿਬ 9 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਫਿਰ ਮੌਸਮ ਦਾ ਮਿਜਾਜ਼ ਬਦਲਿਆ ਅਤੇ ਅਸਮਾਨ ਵਿੱਚ ਬਦਲ ਛਾ ਗਏ। ਇਸ ਮਗਰੋਂ ਹਲਕੀ ਬਾਰਿਸ਼ ਸ਼ੁਰੂ ਹੋਈ। ਕਿਣ ਮਿਣ ਮਗਰੋਂ ਮੌਸਮ ਵਿੱਚ ਤਬਦੀਲੀ ਆ ਗਈ ਅਤੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਗਰਜ ਚਮਕ ਦੇ ਨਾਲ ਨਾਲ ਬਾਰਿਸ਼ ਪੈ ਰਹੀ ਹੈ।