JALANDHAR WEATHER

ਬਲੈਕ ਆਊਟ ਦਾ ਸੰਦੇਸ਼ ਮਿਲਣ 'ਤੇ ਹਦਾਇਤਾਂ ਦੀ ਹੋਵੇ ਪਾਲਣਾ-ਡੀ.ਸੀ.

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਹੱਦ 'ਤੇ ਬਣੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਪੂਰੀ ਮੁਸਤੈਦੀ ਨਾਲ ਹਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਰਮੀ ਤੇ ਏਅਰ ਫੋਰਸ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਹਰੇਕ ਨਾਗਰਿਕ ਨੂੰ ਸੁਚੇਤ ਅਤੇ ਜ਼ਿੰਮੇਵਾਰੀ ਵਾਲੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਲੈਕ ਆਊਟ ਦਾ ਸੰਦੇਸ਼ ਮਿਲਣ 'ਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ