ਕਪੂਰਥਲਾ ਜ਼ਿਲ੍ਹੇ 'ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ
ਕਪੂਰਥਲਾ, 9 ਮਈ (ਵਿ.ਪ੍ਰ.)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 10 ਮਈ ਨੂੰ ਕਪੂਰਥਲਾ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਵਿਚ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਦਿੱਤੀ |