ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨਾਲ ਚੱਲ ਰਹੇ ਤਾਲਮੇਲ ਦੀ ਸਮੀਖਿਆ ਦਾ ਮੁੱਖ ਮੰਤਰੀ ਨੇ ਲਿਆ ਜਾਇਜ਼ਾ

ਸੂਰਤ , 10 ਮਈ - ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਮੌਜੂਦਾ ਸਥਿਤੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨਾਲ ਚੱਲ ਰਹੇ ਤਾਲਮੇਲ ਦੀ ਸਮੀਖਿਆ ਕਰਨ ਲਈ ਗਾਂਧੀਨਗਰ ਵਿਚ ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦਾ ਦੌਰਾ ਕੀਤਾ, ਨਾਲ ਹੀ ਕਿਸੇ ਵੀ ਸੰਭਾਵੀ ਐਮਰਜੈਂਸੀ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸਮੀਖਿਆ ਕੀਤੀ। ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਜ ਪ੍ਰਸ਼ਾਸਨ, ਕੇਂਦਰੀ ਏਜੰਸੀਆਂ ਦੇ ਨਾਲ, ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਸਰਗਰਮੀ ਨਾਲ ਜੁੜਿਆ ਹੋਇਆ ਹੈ।