ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਲੋਂ ਸਾਈਰਨ ਵੱਜਣ ’ਤੇ ਘਰਾਂ ’ਚ ਰਹਿਣ ਦਾ ਹੁਕਮ
ਫਿਰੋਜ਼ਪੁਰ, 10 ਮਈ (ਰਾਕੇਸ਼ ਚਾਵਲਾ)- ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਅੱਜ ਸਵੇਰੇ ਜਾਰੀ ਬਿਆਨ ਵਿਚ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਵੇਂ ਹੀ ਸਾਇਰਨ ਵੱਜਣੇ ਸ਼ੁਰੂ ਹੁੰਦੇ ਹਨ ਤਾਂ ਸਮੂਹ ਜ਼ਿਲ੍ਹਾ ਵਾਸੀ ਆਪੋ-ਆਪਣੇ ਘਰਾਂ ਵਿਚ ਹੀ ਰਹਿਣ ਤੇ ਪ੍ਰਸ਼ਾਸਨ ਵਲੋਂ ਗ੍ਰੀਨ ਸਿਗਨਲ ਮਿਲਣ ਦੀ ਉਡੀਕ ਕਰਨ।