ਡੀ.ਸੀ. ਕਪੂਰਥਲਾ ਵਲੋਂ ਐਡਵਾਈਜ਼ਰੀ ਜਾਰੀ
ਕਪੂਰਥਲਾ, 10 ਮਈ (ਹਰਜੋਤ ਸਿੰਘ ਚਾਨਾ)- ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲੋ ਜਾਂ ਬਹੁਤ ਜ਼ਰੂਰੀ ਹੋਣ ’ਤੇ ਹੀ ਬਾਹਰ ਜਾਓ। ਜ਼ਿਆਦਾ ਭੀੜ ਇੱਕਠੀ ਨਾ ਕਰੋ। ਉੱਚੀਆਂ ਇਮਾਰਤਾਂ ਤੇ ਟਾਵਰਾਂ ਵਿਚ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਕਪੂਰਥਲਾ ਸ਼ਹਿਰ ਤੇ ਫਗਵਾੜਾ ਸ਼ਹਿਰ ਦੇ ਬਾਜ਼ਾਰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਸ਼ਾਂਤ ਰਹਿਣ ਤੇ ਨਾ ਘਬਰਾਉਣ ਦੀ ਅਪੀਲ ਕੀਤੀ ਹੈ।