JALANDHAR WEATHER

ਜਲੰਧਰ ’ਚ ਡਰੋਨ ਨਾਲ ਸੰਬੰਧਿਤ ਨਹੀਂ ਵਾਪਰੀ ਕੋਈ ਘਟਨਾ- ਡੀ.ਸੀ.

ਜਲੰਧਰ, 10 ਮਈ- ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੇਰੇ 11 ਵਜੇ ਤੋਂ ਬਾਅਦ ਜਲੰਧਰ ਜ਼ਿਲ੍ਹੇ ਵਿਚ ਡਰੋਨ ਨਾਲ ਸੰਬੰਧਿਤ ਕੋਈ ਘਟਨਾ ਨਹੀਂ ਵਾਪਰੀ, ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਪਰ ਸੁਰੱਖਿਆ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਭਾਰੀ ਇਕੱਤਰਤਾ ਜਾਂ ਭੀੜ ਤੋਂ ਬਚੋ ਤੇ ਨਾਲ ਹੀ ਬਾਹਰ ਜਾਣ ਅਤੇ ਉੱਚੀਆਂ ਇਮਾਰਤਾਂ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ ਤੇ ਅਫਵਾਹਾਂ ਤੋਂ ਬੱਚਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਾਂਤ ਰਹੋ, ਸਰਕਾਰ ਤੇ ਜ਼ਿਲ੍ਹਾ ਪ੍ਰਸਾਸ਼ਨ ਤੁਹਾਡੇ ਨਾਲ ਖੜ੍ਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ