JALANDHAR WEATHER

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਮਹਿੰਦਰ ਭਗਤ ਨੇ ਅਜਨਾਲਾ 'ਚ ਦੁਕਾਨਦਾਰਾਂ ਤੇ ਲੋਕਾਂ ਨਾਲ ਕੀਤੀ ਮੁਲਾਕਾਤ

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਲਖੀ ਭਰੇ ਮਾਹੌਲ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਸਮੁੱਚੇ ਹਾਲਾਤ ਦੀ ਨਿਗਰਾਨੀ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਨਿਯੁਕਤ ਪ੍ਰਭਾਰੀ ਸਕੱਤਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਅਜਨਾਲਾ ਸ਼ਹਿਰ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਉਹਨਾਂ ਦੇ ਨਾਲ ਹੈ I ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਨਾ ਹਾਲਾਤਾਂ ਦੌਰਾਨ ਜੇਕਰ ਕੋਈ ਦੁਕਾਨਦਾਰ ਕਾਲਾਬਜਾਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ