ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਦਫਤਰ ਸ਼ਨੀਵਾਰ ਤੇ ਐਤਵਾਰ ਖੁੱਲ੍ਹੇ ਰਹਿਣਗੇ
ਬਟਾਲਾ, 10 ਮਈ (ਸਤਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਤੇ ਵੱਧਦੇ ਤਨਾਓ ਨੂੰ ਵੇਖਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਸਮੂਹ ਭਾਗਾਂ ਦੇ ਦਫਤਰੀ ਅਤੇ ਫੀਲਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਸਰਕਾਰੀ ਦਫਤਰ ਖੋਲਣ ਦੇ ਹੁਕਮ ਜਾਰੀ ਕੀਤੇ ਹਨ।