JALANDHAR WEATHER

ਵਿਧਾਇਕ ਸਰਕਾਰੀਆ ਨੇ ਸਰਹੱਦੀ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦਾ ਉਤਸ਼ਾਹ ਵਧਾਇਆ

ਚੋਗਾਵਾਂ/ ਅੰਮ੍ਰਿਤਸਰ, 10 ਮਈ (ਗੁਰਵਿੰਦਰ ਸਿੰਘ ਕਲਸੀ)- ਭਾਰਤ- ਪਾਕਿ ਸਰਹੱਦ ਤੇ ਦਿਨ-ਬ-ਦਿਨ ਵੱਧ ਰਹੇ ਤਣਾਅ ਦੇ ਮੱਦੇਨਜ਼ਰ ਅੱਜ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡ ਕੱਕੜ, ਰਾਣੀਆਂ ਸਮੇਤ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਸਾਬਕਾ ਸਰਪੰਚ ਮੇਜਰ ਸਿੰਘ ਕੱਕੜ, ਵਾਈਸ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਸਮੇਤ ਸਮੂਹ ਪਿੰਡ ਵਾਸੀਆਂ ਨੇ ਸਰਕਾਰੀਆਂ ਨੂੰ ਬਾਰਡਰ ਦੇ ਹਾਲਾਤਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਰਕਾਰੀਆ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਕਾਫੀ ਤਣਾਅ ਹੈ। ਬੀਤੀ ਰਾਤ ਪਾਕਿ ਵੱਲੋਂ ਸਰਹੱਦੀ ਖੇਤਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਡਰੋਨ ਹਮਲੇ ਕਰਕੇ ਗੋਲੀਬਾਰੀ ਵੀ ਕਰ ਰਿਹਾ ਹੈ।ਪਰ ਫਿਰ ਵੀ ਸਰਹੱਦੀ ਲੋਕਾਂ ਦੇ ਹੌਸਲੇ ਬੁਲੰਦ ਹਨ। ਉਨਾਂ ਪਿੰਡ ਵਾਸੀਆਂ ਬੱਚਿਆਂ ਬਜ਼ੁਰਗਾਂ ਅਤੇ ਮਾਵਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਅਸੀਂ ਅਨੁਸ਼ਾਸਨ ਵਿੱਚ ਰਹਿ ਕੇ ਵੀ ਪਾਕਿਸਤਾਨ ਦਾ ਸਾਹਮਣਾ ਕਰ ਸਕਦੇ ਹਾਂ। ਇਸ ਮੌਕੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ, ਪੀ. ਏ. ਰਵੀ ਕੁਮਾਰ, ਸਰਪੰਚ ਲਖਬੀਰ ਸਿੰਘ, ਸਤਪਾਲ ਸਿੰਘ ਆੜਤੀ, ਹਰਿੰਦਰ ਸਿੰਘ ਜੈਲਦਾਰ, ਕੁਲਦੀਪ ਸਿੰਘ,ਸਹਿਬ ਸਿੰਘ ਰਾਠ ਸਮੇਤ ਸਮੂਹ ਪਿੰਡ ਵਾਸੀ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ