ਤਹਿਸੀਲਦਾਰ ਗੁਰਪ੍ਰੀਤ ਸਿੰਘ ਕੰਟਰੋਲ ਰੂਮ ਦੇ ਨੋਡਲ ਅਫ਼ਸਰ ਨਿਯੁਕਤ
ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਮੌਜੂਦਾ ਹਾਲਾਤ ਦੇ ਮੱਦੇਨਜ਼ਰ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਕੰਟਰੋਲ ਰੂਮ ਨੰਬਰ 01633-260341 ਕਮਰਾ ਨੰਬਰ 9, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਕੰਟਰੋਲ ਰੂਮ ਵਿੱਚ ਸ਼੍ਰੀ ਗੁਰਪ੍ਰੀਤ ਸਿੰਘ, ਤਹਿਸੀਲਦਾਰ, ਸ਼੍ਰੀ ਮੁਕਤਸਰ ਸਾਹਿਬ ਮੋਬਾਇਲ ਨੰਬਰ 83602-55518 ਨੂੰ ਨੋਡਲ ਅਫਸਰ ਲਗਾਇਆ ਗਿਆ ਹੈ।