ਸੀਨੀਅਰ ਆਈ.ਏ.ਐੱਸ. ਅਧਿਕਾਰੀ ਮਨਵੇਸ਼ ਸਿੰਘ ਸਿੱਧੂ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ

ਫਾਜ਼ਿਲਕਾ, 10 ਮਈ (ਬਲਜੀਤ ਸਿੰਘ)-ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਸੰਦਰਭ ਵਿਚ ਅੱਜ ਸੀਨਿਅਰ ਆਈਏਐਸ ਅਫ਼ਸਰ ਸ੍ਰੀ ਮਨਵੇਸ਼ ਸਿੰਘ ਸਿੱਧੂ ਨੇ ਜ਼ਿਲ੍ਹੇ ਦਾ ਦੌਰਾ ਕਰਕੇ ਇੱਥੇ ਕਿਸੇ ਵੀ ਪੈਦਾ ਹੋਣ ਵਾਲੀ ਮੁਸਕਿਲ ਹਲਾਤ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦੀ ਸਮੀਖਿਆ ਲਈ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਸਿਹਤ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ ਬਿਜਲੀ, ਜਲ ਸਪਲਾਈ, ਦੇ ਨਾਲ-ਨਾਲ ਸਿਵਲ ਤੇ ਫੌਜ ਦਰਮਿਆਨ ਤਾਲਮੇਲ ਰੱਖਣਾ ਅਤਿ ਜਰੂਰੀ ਹੈ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੇ ਸਮੇਂ ਕਿਸੇ ਕਿਸਮ ਦੀ ਕੋਈ ਕਾਲਾਬਜਾਰੀ ਨਾ ਹੋਵੇ ਅਤੇ ਨਾ ਹੀ ਕੋਈ ਬੇਲੋੜੀ ਜਮਾਂਖੋਰੀ ਕਰੇ। ਕੀਮਤਾਂ ਤੇ ਵੀ ਸਖ਼ਤ ਨਜਰ ਰੱਖੀ ਜਾਵੇ। ਹਰੇਕ ਖੇਤਰ ਤੱਕ ਪੀਣ ਦਾ ਸਾਫ ਪਾਣੀ ਪੁੱਜੇ ਅਤੇ ਸਿਹਤ ਵਿਵਸਥਾ ਹਰ ਸਮੇਂ ਤਿਆਰ ਰਹੇ। ਉਨ੍ਹਾਂ ਕਿਹਾ ਕਿ ਬਲੈਕ ਆਊਟ ਦੀ ਸਥਿਤੀ ਸਮੇਂ ਕੋਈ ਵੀ ਬੇਲੌੜੀ ਲਾਈਟਾਂ ਜਗਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬਲੈਕ ਆਉਟ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਨਾ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ 24 ਘੰਟੇ ਸਥਿ