ਦੋਵੇਂ ਦੇਸ਼ ਸੀਜ਼ਫਾਇਰ ਲਈ ਤਿਆਰ - ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 10 ਮਈ-ਦੋਵੇਂ ਦੇਸ਼ ਸੀਜ਼ਫਾਇਰ ਲਈ ਤਿਆਰ ਹਨ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (ਡੀ.ਜੀ.ਐਮ.ਓ.) ਨੇ ਅੱਜ ਦੁਪਹਿਰ 15:35 ਵਜੇ ਭਾਰਤੀ ਡੀ.ਜੀ.ਐਮ.ਓ. ਨੂੰ ਫ਼ੋਨ ਕੀਤਾ। ਉਨ੍ਹਾਂ ਵਿਚਕਾਰ ਇਹ ਸਹਿਮਤੀ ਬਣੀ ਕਿ ਦੋਵੇਂ ਧਿਰਾਂ ਭਾਰਤੀ ਸਮੇਂ ਅਨੁਸਾਰ 17.00 ਵਜੇ ਤੋਂ ਜ਼ਮੀਨ, ਹਵਾ ਅਤੇ ਸਮੁੰਦਰ ਵਿਚ ਹਰ ਤਰ੍ਹਾਂ ਦੀ ਗੋਲੀਬਾਰੀ ਅਤੇ ਫੌਜੀ ਕਾਰਵਾਈ ਬੰਦ ਕਰ ਦੇਣਗੀਆਂ। ਅੱਜ ਇਸ ਸਹਿਮਤੀ ਨੂੰ ਲਾਗੂ ਕਰਨ ਲਈ ਦੋਵਾਂ ਧਿਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ 12 ਮਈ ਨੂੰ 1200 ਵਜੇ ਦੁਬਾਰਾ ਗੱਲ ਕਰਨਗੇ।