ਜੰਗਬੰਦੀ ਹੋਣ ਤੇ ਲੋਕਾਂ ਲਿਆ ਸੁੱਖ ਦਾ ਸਾਹ
ਸੁਲਤਾਨਪੁਰ ਲੋਧੀ, 10 ਮਈ (ਥਿੰਦ)-ਬੀਤੇ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਤੋਂ ਬਾਅਦ ਅੱਜ ਸ਼ਾਮ ਜਦੋਂ ਜੰਗਬੰਦੀ ਹੋਣ ਦੀ ਸੂਚਨਾ ਮਿਲੀ ਤਾਂ ਲੋਕਾਂ ਨੇ ਸੁੱਖ ਦਾ ਸਾਹ ਲਿਆ।ਬੀਤੀ ਰਾਤ ਸੁਲਤਾਨਪੁਰ ਹਲਕੇ ਦੇ ਪਿੰਡ ਅਮ੍ਰਿੰਤ ਪੁਰ ਨੇੜੇ ਡ੍ਰੋਨ ਡਿੱਗਣ ਨਾਲ ਹੋਏ ਜ਼ੋਰਦਾਰ ਧਮਾਕੇ ਤੋਂ ਬਾਅਦ ਲੋਕਾਂ ਵਿੱਚ ਭਾਰੀ ਦਹਿਸ਼ਤ ਸੀ।