JALANDHAR WEATHER

ਮੰਤਰੀ ਧਾਲੀਵਾਲ, ਮਹਿੰਦਰ ਭਗਤ ਤੇ ਵਿਧਾਇਕ ਜਸਵਿੰਦਰ ਸਿੰਘ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅਟਾਰੀ, (ਅੰਮ੍ਰਿਤਸਰ) 10 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿੱਚ ਚੱਲ ਰਹੀ ਜੰਗ ਤੋਂ ਬਾਅਦ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਮਹਿੰਦਰ ਭਗਤ ਅਤੇ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅਟਾਰੀ ਅਤੇ ਨਜ਼ਦੀਕ ਆਉਂਦੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਲੋਕਾਂ ਦਾ ਹਾਲ ਚਾਲ ਜਾਣਿਆ ਅਤੇ ਵਿਚਾਰਾਂ ਸਾਂਝੀਆਂ ਕੀਤੀਆਂ। ਉਨਾਂ ਨੂੰ ਕੁਝ ਲੋਕਾਂ ਨੇ ਜਮਾਂਖੋਰੀ ਸਬੰਧੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਹ ਕਰਿਆਨੇ ਅਤੇ ਹੋਰ ਦੁਕਾਨਦਾਰਾਂ ਨੂੰ ਮਿਲੇ ਅਤੇ ਜਮਾਂਖੋਰੀ ਨਾ ਕਰਨ ਸਬੰਧੀ ਕਿਹਾ। ਉਹਨਾਂ ਕਿਹਾ ਕਿ ਜਮਾਂਖੋਰੀ ਕਰਨ ਅਤੇ ਵੱਧ ਪੈਸੇ ਵਸੂਲਣ ਵਾਲੇ ਦੁਕਾਨਦਾਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਉਹਨਾਂ ਨੂੰ ਡਰਨ ਅਤੇ ਘਬਰਾਉਣ ਦੀ ਲੋੜ ਨਹੀਂ। ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਉਹ ਸਬੰਧਤ ਥਾਣਾ-ਚੌਂਕੀ ਜਾਂ ਉੱਚ ਅਧਿਕਾਰੀਆਂ ਨੂੰ ਉਸਦੀ ਸੂਚਨਾ ਦੇਣ ਤਾਂ ਕਿ ਉਹ ਕਿਸੇ ਅਣਸਖਾਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਇਸ ਮੌਕੇ ਬਲਦੇਵ ਸਿੰਘ ਮਿਆਦੀਆਂ, ਆਪ ਆਗੂ ਗੁਰਸ਼ਰਨ ਸਿੰਘ ਗੋਲਡੀ ਲਾਹੌਰੀ ਮੱਲ, ਸੋਨੂ ਅਵਸਥੀ ਸੂਬਾ ਸੰਯੁਕਤ ਸਕੱਤਰ ਯੂਥ ਪੰਜਾਬ ਅਤੇ ਇਲਾਕੇ ਦੇ ਮੁਹਤਬਰ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ