ਡੀਸੀ ਪਠਾਨਕੋਟ ਵਲੋਂ ਇਕ ਵਾਰ ਫਿਰ ਦਿੱਤੇ ਗਏ ਬਲੈਕ ਆਉਟ ਦੇ ਹੁਕਮ
ਪਠਾਨਕੋਟ 10 ਮਈ (ਵਿਨੋਦ) - ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਨੇ ਜ਼ਿਲ੍ਹਾ ਪਠਾਨਕੋਟ ਵਿਚ ਬਲੈਕ ਆਊਟ ਦੇ ਹੁਕਮ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਵਿਚ ਹੀ ਰਹਿਣ ਦੀ ਹਿਦਾਇਤ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।