ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ 'ਚ ਬਲੈਕ ਆਊਟ ਦੇ ਹੁਕਮ ਦਿੱਤੇ
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ)- ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਵਿਚ ਬਲੈਕ ਆਊਟ ਦੇ ਹੁਕਮ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਵਿਚ ਹੀ ਰਹਿਣ ਦੀ ਹਿਦਾਇਤ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।