ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਖਤ ਸੁਰੱਖਿਆ ਪ੍ਰਬੰਧ

ਅੰਮ੍ਰਿਤਸਰ, 11 ਮਈ-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸੁਰੱਖਿਆ ਅਜੇ ਵੀ ਕਾਇਮ ਹੈ। ਹਵਾਈ ਅੱਡੇ ਦੇ ਅੰਦਰ ਸਥਿਤ ਗੁਰਦੁਆਰਾ ਸੰਤਸਰ ਜੀ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਵਾਪਸ ਭੇਜਿਆ ਜਾ ਰਿਹਾ ਹੈ।