ਤਪਾ ਖੇਤਰ 'ਚ ਪਏ ਤੇਜ਼ ਮੀਂਹ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਤਪਾ ਮੰਡੀ ,11 ਮਈ ( ਵਿਜੇ ਸ਼ਰਮਾ)-ਤਪਾ ਖੇਤਰ ਅੰਦਰ ਪਏ ਤੇਜ਼ ਮੀਂਹ ਕਾਰਨ ਮੌਸਮ ਠੰਢਾ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਅੰਦਰਲੀ ਅਨਾਜ ਮੰਡੀ ਦੇ ਮੁੱਖ ਗੇਟ 'ਤੇ ਮੀਂਹ ਦਾ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਰਕੇ ਬਾਜ਼ਾਰ ਵਿਚ ਪੈਦਲ ਆਉਣ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।