ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ 'ਚ ਇਕ ਔਰਤ ਸਮੇਤ 2 ਵਿਅਕਤੀ ਮਲੇਰਕੋਟਲਾ ਪੁਲਿਸ ਵਲੋਂ ਗ੍ਰਿਫ਼ਤਾਰ

ਮਲੇਰਕੋਟਲਾ, 11 ਮਈ (ਮੁਹੰਮਦ ਹਨੀਫ਼ ਥਿੰਦ, ਜੈਨ,ਸਰੌਦ)-ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ਹੇਠ ਮਲੇਰਕੋਟਲਾ ਨਾਲ ਸੰਬੰਧਿਤ ਇਕ 32 ਸਾਲਾ ਔਰਤ ਸਮੇਤ ਦੋ ਵਿਅਕਤੀਆਂ ਨੂੰ ਮਲੇਰਕੋਟਲਾ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਵਿਖੇ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ 2 ਦੋਸ਼ੀਆਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ।