JALANDHAR WEATHER

ਭਲਕੇ ਖੁਲ੍ਹਣਗੇ ਜ਼ਿਲ੍ਹਾ ਫ਼ਾਜ਼ਿਲਕਾ 'ਚ ਸਕੂਲ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਸਕੂਲ ਖੋਲ੍ਹਣ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਹੈ ਕਿ ਜਿਵੇਂ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਐਲਾਨ ਕੀਤਾ ਗਿਆ ਹੈ ਕਿ 12 ਮਈ ਤੋਂ ਸਕੂਲ ਖੁਲ੍ਹਣਗੇ, ਫਾਜ਼ਿਲਕਾ ਜ਼ਿਲਾ ਪ੍ਰਸ਼ਾਸਨ ਵਲੋਂ ਵੀ ਉਕਤ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ । ਪਰ ਫਿਰ ਵੀ ਜੇਕਰ ਅੱਜ ਦੀ ਰਾਤ ਸਮੇਂ ਕੋਈ ਖ਼ਤਰੇ ਦਾ ਸੰਕੇਤ ਮਿਲਦਾ ਹੈ ਤਾਂ ਇਸ ਸਸੰਬੰਧੀ ਅਗੇਤੇ ਤੌਰ 'ਤੇ ਸਿੱਖਿਆ ਵਿਭਾਗ ਦੇ ਮਾਰਫਤ ਸਕੂਲਾਂ ਨੂੰ ਉਚਿਤ ਸਮੇਂ ਤੇ ਸੂਚਨਾ ਦੇ ਦਿੱਤੀ ਜਾਵੇਗੀ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ