ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਸਾਬਕਾ ਫੌਜੀ ਦਾ ਕੁੱਟ-ਕੁੱਟ ਕੇ ਕਤਲ

ਗੱਗੋਮਾਹਲ, (ਅੰਮ੍ਰਿਤਸਰ), 12 ਮਈ (ਬਲਵਿੰਦਰ ਸਿੰਘ ਸੰਧੂ)- ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਦੋ ਨੌਜਵਾਨਾਂ ਵਲੋਂ ਸਰਹੱਦੀ ਪਿੰਡ ਗਾਲਬ ਵਿਚ ਬੀਤੀ ਸ਼ਾਮ ਸਾਬਕਾ ਫੌਜੀ ਦਾ ਕੁੱਟ ਕੁੱਟ ਕੇ ਕਤਲ ਕਰ ਦਿੱਤਾ ਗਿਆ। ਮੌਕੇ ’ਤੋਂ ਪ੍ਰਾਪਤ ਸੂਚਨਾ ਅਨੁਸਾਰ ਪਿੰਡ ਗਾਲਬ ਵਿਚ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲੱਗੀ ਹੋਈ ਸੀ, ਜਿਸ ਨੂੰ ਕਾਫ਼ੀ ਲੋਕ ਬੁਝਾ ਰਹੇ ਸਨ ਤੇ ਇਸੇ ਦੌਰਾਨ 2 ਨੌਜਵਾਨਾਂ ਪ੍ਰਦੀਪ ਸਿੰਘ ਤੇ ਅਰਸ਼ਦੀਪ ਸਿੰਘ ਵਲੋਂ ਪੰਚਾਇਤੀ ਚੋਣਾਂ ਦੀ ਰੰਜਿਸ਼ ਦੇ ਚਲਦਿਆਂ ਉੱਥੇ ਮੌਜੂਦ ਸਾਬਕਾ ਫੌਜੀ ਰਘਬੀਰ ਸਿੰਘ ਦੀ ਕਾਫ਼ੀ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਰਘਬੀਰ ਸਿੰਘ ਨੂੰ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਲਜਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਰਮਦਾਸ ਦੀ ਪੁਲਿਸ ਵਲੋਂ ਦੋਵਾਂ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।