60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫਤਾਰ

ਫ਼ਾਜ਼ਿਲਕਾ, 12 ਮਈ (ਬਲਜੀਤ ਸਿੰਘ) - ਪੰਜਾਬ ਵਿਚ ਨਸ਼ੇ ਦਾ ਖ਼ਾਤਮਾ ਕਰਨ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਦੇ ਸੀਆਈਏ ਟੂ ਦੇ ਸਟਾਫ ਵਲੋਂ ਨਾਕੇਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨਾਂ ਪਾਸੋਂ ਇਕ ਆਲਟੋ ਕਾਰ ਅਤੇ 60 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਡੀਐਸਪੀ ਬਲਕਾਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਪਛਾਣ ਪ੍ਰਿੰਸ ਕੁਮਾਰ ਪੁੱਤਰ ਖ਼ਾਨ ਸਿੰਘ ਵਾਸੀ ਮੋਹਕਮ ਅਰਾਈਆਂ ਥਾਣਾ ਸਦਰ ਜਲਾਲਬਾਦ, ਸੰਦੀਪ ਕੁਮਾਰ ਉਰਫ ਸੰਜੂ ਪੁੱਤਰ ਸਤਪਾਲ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਭੋਲਾ ਸਿੰਘ ਦੋਵੇਂ ਵਾਸੀ ਕਮਰੇਵਾਲਾ ਥਾਣਾ ਸਿਟੀ ਜਲਾਲਾਬਾਦ ਵਜੋਂ ਹੋਈ ਹੈ।ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।