ਨਿੱਜੀ ਹੋਟਲ ਵਿਚ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ

ਰਾਜਪੁਰਾ, (ਪਟਿਆਲਾ), 12 ਮਈ (ਰਣਜੀਤ ਸਿੰਘ)- ਇਥੋਂ ਦੇ ਗਗਨ ਚੌਕ ਵਿਖੇ ਸਥਿਤ ਇਕ ਨਿੱਜੀ ਹੋਟਲ ਵਿਚ 22 ਸਾਲਾਂ ਨੌਜਵਾਨ ਕਰਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਹੈ। ਜਦੋਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗ ਗਿਆ ਤਾਂ ਉਹ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕਿਸੀ ਔਰਤ ਨਾਲ ਉਸ ਦੇ ਸੰਬੰਧ ਸਨ, ਜਿਸ ਦੀ ਵਜ੍ਹਾ ਕਰਕੇ ਉਸ ਦੀ ਮੌਤ ਹੋਈ ਹੈ। ਬਾਕੀ ਪੁਲਿਸ ਜਾਂਚ ਕਰ ਰਹੀ ਹੈ, ਉਸ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗੇਗਾ।