ਨਾਜਾਇਜ਼ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

ਜਲੰਧਰ, 13 ਮਈ-ਅਪਰਾਧ ਦੀਆਂ ਘਟਨਾਵਾਂ ਵਿਰੁੱਧ ਕਾਰਵਾਈ ਕਰਦੇ ਹੋਏ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਰਤਾਰਪੁਰ ਥਾਣੇ ਦੀ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 1 ਗੈਰ-ਕਾਨੂੰਨੀ ਪਿਸਤੌਲ, 2 ਮੈਗਜ਼ੀਨਾਂ ਸਮੇਤ 10 ਕਾਰਤੂਸ ਅਤੇ ਇਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਪਿੰਡ ਭੀਖਾ ਨੰਗਲ, ਕਰਤਾਰਪੁਰ ਅਤੇ ਹਰਮਨਪ੍ਰੀਤ ਵਾਸੀ ਪਿੰਡ ਦਿਆਲਪੁਰ, ਕਰਤਾਰਪੁਰ ਵਜੋਂ ਹੋਈ ਹੈ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਰਿਮਾਂਡ 'ਤੇ ਲਵੇਗੀ।