JALANDHAR WEATHER

ਡਰੋਨ ਹਮਲੇ 'ਚ ਮ੍ਰਿਤਕ ਔਰਤ ਦੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ ਪ੍ਰਦਰਸ਼ਨ

ਫ਼ਿਰੋਜ਼ਪੁਰ,13 ਮਈ (ਕੁਲਬੀਰ ਸਿੰਘ ਸੋਢੀ)-ਹਲਕਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੇ ਵਿਖੇ ਇਕ ਘਰ ਉਤੇ ਹੋਏ ਡਰੋਨ ਹਮਲੇ ਵਿਚ ਇਕ ਪਰਿਵਾਰ ਲਪੇਟ ਵਿਚ ਆ ਗਿਆ ਸੀ, ਜਿਸ ਵਿਚ ਜ਼ਖਮੀ ਹੋਈ ਮਹਿਲਾ ਸੁਖਵਿੰਦਰ ਕੌਰ ਦੀ ਅੱਜ ਮੌਤ ਹੋ ਗਈ ਸੀ, ਜਿਸ ਸਬੰਧ ਵਿਚ ਮੁੱਖ ਮੰਤਰੀ ਵਲੋਂ 5 ਲੱਖ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਪਰ ਪਿੰਡ ਤੇ ਪਰਿਵਾਰ ਵਲੋਂ ਸੂਬਾ ਸਰਕਾਰ ਵਲੋਂ ਕਾਣੀ ਵੰਡ ਕਰਨ ਦੇ ਰੋਸ ਵਿਚ ਫਿਰੋਜ਼ਪੁਰ-ਫਾਜ਼ਿਲਕਾ ਮਾਰਗ ਉਤੇ ਧਰਨਾ ਲਗਾ ਦਿੱਤਾ ਹੈ l ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਲਕਾ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾ ਨੂੰ 10 ਲੱਖ ਦਾ ਮੁਆਵਜ਼ਾ ਦਿੱਤਾ ਹੈ, ਅਜਿਹਾ ਕਿਉਂ l ਧਰਨੇ ਵਾਲੀ ਜਗ੍ਹਾ ਉਤੇ ਪੁਲਿਸ ਅਧਿਕਾਰੀ ਪਹੁੰਚ ਗਏ ਹਨ l 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ