ਸ਼ਹੀਦ ਭਾਈ ਦਿਆਲਾ ਜੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ

ਲੌਂਗੋਵਾਲ, 13 ਮਈ (ਵਿਨੋਦ, ਖੰਨਾ)-ਸੀ.ਬੀ.ਐਸ.ਈ. ਨਵੀਂ ਦਿੱਲੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਾ ਨਤੀਜਾ ਇਸ ਵਾਰ ਵੀ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ 96.8, ਭੁਪਿੰਦਰ ਸਿੰਘ 96.2 ਅਤੇ ਪ੍ਰਭਸਿਮਰਨ ਕੌਰ ਨੇ 92.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਖੁਸ਼ਪ੍ਰੀਤ ਕੌਰ, ਸਾਹਿਲ ਬਾਵਾ, ਪੁਸ਼ਪਦੀਪ ਸਿੰਘ ਸਿੱਧੂ, ਅਰਸ਼ਵੀਰ ਕੌਰ, ਗੁਰਮੀਨ ਕੌਰ, ਜਸਕਰਨ ਸਿੰਘ, ਹਰਮਨਪ੍ਰੀਤ ਸਿੰਘ, ਰਵਨੀਤ ਕੌਰ, ਅਰਸ਼ਦੀਪ ਸਿੰਘ ਕੁੰਨਰ, ਅਰਸ਼ਦੀਪ ਕੌਰ, ਜਸ਼ਨਪ੍ਰੀਤ ਸਿੰਘ, ਖੁਸ਼ਪ੍ਰੀਤ ਕੌਰ, ਅਸ਼ਮਨਦੀਪ ਸਿੰਘ, ਜਸਪ੍ਰੀਤ ਕੌਰ, ਅਸ਼ਮੀਤ ਕੌਰ, ਹਰਮਨਜੀਤ ਸਿੰਘ, ਆਸ਼ੂ, ਖੁਸ਼ਪ੍ਰੀਤ ਕੌਰ, ਕਮਲਪ੍ਰੀਤ ਕੌਰ, ਹਰਸ਼ਦੀਪ ਕੌਰ, ਸਿਮਰਜੀਤ ਕੌਰ, ਹਸਨਪ੍ਰੀਤ ਸਿੰਘ, ਅਰਸ਼ਦੀਪ ਸਿੰਘ ਨੇ 80% ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ। ਸਕੂਲ ਪ੍ਰਿੰਸੀਪਲ ਸ. ਨਰਪਿੰਦਰ ਸਿੰਘ ਢਿੱਲੋਂ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਠਾਕੁਰ ਅਤੇ ਸਕੂਲ ਪ੍ਰਬੰਧਕਾਂ ਅਤੇ ਸਟਾਫ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।