JALANDHAR WEATHER

ਮਜੀਠਾ ਹਲਕੇ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ 'ਤੇ ਅੰਮ੍ਰਿਤਸਰ ਦਿਹਾਤੀ ਦੇ ਭਾਜਪਾ ਪ੍ਰਧਾਨ ਮੰਨਾ ਵਲੋਂ ਦੁੱਖ ਪ੍ਰਗਟ

ਮੀਆਂਵਿੰਡ, 13 ਮਈ (ਸੰਧੂ)-ਵਿਧਾਨ ਸਭਾ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਮਰੜੀ, ਭੰਗਾਲੀ ਆਦਿ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਭਾਜਪਾ ਪ੍ਰਧਾਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਮੀਆਂ ਵਿੰਡ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਘਟਨਾ ਬਹੁਤ ਦੁਖਦਾਇਕ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ 16 ਮਨੁੱਖੀ ਜਾਨਾਂ ਚਲੇ ਗਈਆਂ ਹਨ ਅਤੇ ਕਈ ਹਸਪਤਾਲਾਂ ਵਿਚ ਜੇਰੇ ਇਲਾਜ਼ ਹਨ।‌ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਜਪਾ ਲੀਡਰਸ਼ਿਪ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਫ਼ਤਿਹ ਜੰਗ ਬਾਜਵਾ, ਡਾਕਟਰ ਸੁਸ਼ੀਲ ਕੁਮਾਰ ਦੇਵਗਨ, ਨਿੱਜੀ ਸਕੱਤਰ ਡਿੰਪੀ ਮੀਆਂਵਿੰਡ ਆਦਿ ਹਾਜ਼ਰ ਸਨ  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ