ਪਾਕਿਸਤਾਨ ਨੇ ਰਿਹਾਅ ਕੀਤਾ ਬੀ.ਐਸ.ਐਫ਼. ਜਵਾਨ ਪੀ.ਕੇ.ਸ਼ਾਅ

ਅਟਾਰੀ (ਅੰਮ੍ਰਿਤਸਰ), 14 ਮਈ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਪਾਕਿਤਸਾਨ ਨੇ ਬੀ.ਐਸ.ਐਫ਼. ਦੇ ਜਵਾਨ ਪੀ.ਕੇ. ਸ਼ਾਅ ਨੂੰ ਰਿਹਾਅ ਕਰ ਦਿੱਤਾ ਹੈ। ਦੱਸ ਦੇਈਏ ਕਿ ਜਵਾਨ ਗਲਤੀ ਨਾਲ 23 ਅਪ੍ਰੈਲ ਨੂੰ ਫ਼ਿਰੋਜ਼ਪੁਰ ਸਰਹੱਦ ਪਾਰ ਕਰ ਪਾਕਿਸਤਾਨ ਵਿਚ ਦਾਖ਼ਲ ਹੋ ਗਿਆ ਸੀ, ਜਿਸ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਵਲੋਂ ਉਸ ਨੂੰ ਕਾਬੂ ਕਰ ਲਿਆ ਗਿਆ ਸੀ, ਜਿਸ ਨੂੰ ਅੱਜ ਭਾਰਤ ਹਵਾਲੇ ਕਰ ਦਿੱਤਾ ਗਿਆ। ਇਹ ਜਾਣਕਾਰੀ ਬੀ.ਐਸ.ਐਫ਼. ਦੇ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਜ਼ੀਰੋ ਲਾਈਨ ’ਤੇ ਪਾਕਿ ਤੇ ਭਾਰਤ ਸਰਕਾਰ ਦੇ ਅਧਿਕਾਰੀਆਂ ਵਲੋਂ ਮੀਟਿੰਗ ਕਰਨ ਉਪਰੰਤ ਜਵਾਨ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤਾ ਗਿਆ। ਇਸ ਸੰਬੰਧੀ ਸਮੁੱਚੀ ਜਾਣਕਾਰੀ ਨੂੰ ਭਾਰਤ ਤੇ ਪਾਕਿ ਵਲੋਂ ਗੁਪਤ ਰੱਖਿਆ ਗਿਆ ਹੈ।